PunjabTop News

ਹੌਲਦਾਰ ਗ੍ਰਿਫ਼ਤਾਰ; ਪਾਸਟਰ ਬਜਿੰਦਰ ਸਿੰਘ ਮਾਮਲੇ ਨਾਲ ਜੁੜੇ ਤਾਰ

ਮਾਨਸਾ ਜੇਲ੍ਹ ਵਿੱਚ ਬਲਾਤਕਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਪਾਸਟਰ ਬਜਿੰਦਰ ਨੂੰ ਮੋਬਾਈਲ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਸਦਰ ਪੁਲਿਸ ਨੇ ਹੌਲਦਾਰ ਨਿਰਪਾਲ ਸਿੰਘ ਉਤੇ ਵੱਡਾ ਐਕਸ਼ਨ ਲਿਆ ਹੈ। ਗੌਰਤਲਬ ਹੈ ਕਿ 7 ਮਹੀਨੇ ਪਹਿਲਾਂ ਮਾਨਸਾ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਪਾਸਟਰ ਬਰਜਿੰਦਰ ਤੋ ਇੱਕ ਮੋਬਾਈਲ ਬਰਾਮਦ ਹੋਇਆ ਸੀ ਜਿਸ ਤੋਂ ਬਾਅਦ ਮਾਨਸਾ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਹੁਣ ਹੌਲਦਾਰ ਨਿਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਕਾਬਿਲੇਗੌਰ ਹੈ ਕਿ ਜੂਨ ਮਹੀਨੇ ਦੌਰਾਨ ਜੇਲ੍ਹ ਵਿੱਚ ਬੰਦ ਪਾਸਟਰ ਕੋਲੋਂ ਇੱਕ ਮੋਬਾਈਲ ਫ਼ੋਨ ਅਤੇ 2500 ਰੁਪਏ ਨਕਦ ਬਰਾਮਦ ਹੋਏ ਸਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵੱਲੋਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ ਜੇਲ੍ਹ ਕਾਂਸਟੇਬਲ ਨਿਰਪਾਲ ਸਿੰਘ ਦੀ ਮੁਲਜ਼ਮ ਵਜੋਂ ਪਛਾਣ ਹੋਈ, ਜਿਸ ਨੇ ਪਾਸਟਰ ਨੂੰ ਇਹ ਸਾਰਾ ਸਮਾਨ ਮੁਹੱਈਆ ਕਰਵਾਉਣ ਵਿੱਚ ਮਦਦ ਕੀਤੀ ਸੀ। ਇਸ ਤੋਂ ਬਾਅਦ ਮਾਨਸਾ ਸਦਰ ਪੁਲਿਸ ਨੇ ਨਿਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜਬਰ ਜਨਾਹ ਮਾਮਲੇ ਵਿੱਚ ਮਾਨਸਾ ਜ਼ਿਲ੍ਹਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਪਾਸਟਰ ਬਜਿੰਦਰ ਸਿੰਘ ਕੋਲੋਂ ਜੇਲ੍ਹ ਅੰਦਰੋਂ ਮੋਬਾਈਲ ਫ਼ੋਨ ਮਿਲਣਾ ਜੇਲ੍ਹ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰ ਰਿਹਾ ਸੀ। ਦੱਸਿਆ ਗਿਆ ਹੈ ਕਿ ਇਹ ਮੋਬਾਈਲ ਉਸ ਦੀ ਬੈਰਕ ਦੀ ਤਲਾਸ਼ੀ ਦੌਰਾਨ ਬਰਾਮਦ ਹੋਇਆ, ਪਰ ਫਿਰ ਵੀ ਕੈਦੀ ਕੋਲੋਂ ਮੋਬਾਈਲ ਮਿਲਣਾ ਜੇਲ੍ਹ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button