Press ReleasePunjabTop News

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

ਚੰਡੀਗੜ੍ਹ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 368 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 308 ਸਕੀਮਾਂ 18 ਜੁਲਾਈ ਦੁਪਹਿਰ 12 ਵਜੇ ਤੱਕ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਇਹ ਦਰ 83.69 ਫੀਸਦੀ ਬਣਦੀ ਹੈ।
ਪੇਸ਼ੀ ਵਾਲੇ ਦਿਨ CM Mann ਨੇ ਭੇਜਿਆ ਪੱਤਰ, ਪੂਰੀ Media ਸਾਹਮਣੇ ਲੈ ਆਏ Jathedar | D5 Channel Punjabi
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ ਅਤੇ ਨਿਰਦੇਸ਼ ਦਿੱਤੇ ਸਨ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਪਿਛਲੇ ਹਫਤੇ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ।
ਗੱਠਜੋੜ ’ਤੇ Raj Warring ਦਾ ਵੱਡਾ ਬਿਆਨ, ਛੇਤੀ ਹੀ ਸੁਣਾਉਣਗੇ ਫ਼ੈਸਲਾ! | D5 Channel Punjabi
ਕਾਬਿਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸਨ। ਜਿੰਪਾ ਨੇ ਦੱਸਿਆ ਕਿ ਬਾਕੀ ਬਚੀਆਂ 60 ਜਲ ਸਪਲਾਈ ਸਕੀਮਾਂ ਵੀ ਜਲਦ ਹੀ ਕਾਰਜਸ਼ੀਲ ਕਰ ਦਿੱਤੀਆਂ ਜਾਣਗੀਆਂ। ਵੱਖ-ਵੱਖ ਜ਼ੋਨਾਂ ਅਤੇ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕਾਰਜ ਕਰ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button