”ਜ਼ਿਲ੍ਹਾ ਬਰਨਾਲਾ ‘ਚ ਅਜੇ ਤੱਕ ਕੋਰੋਨਾ ਵਾਇਰਸ ਦਾ ਕੋਈ ਪੌਜ਼ੀਟਿਵ ਕੇਸ ਨਹੀਂ”
ਬਰਨਾਲਾ : ਕੋਰੋਨਾ ਵਾਇਰਸ ਖ਼ਿਲਾਫ਼ ਸਿਹਤ ਵਿਭਾਗ ਵੱਲੋਂ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਹਰ ਜ਼ਰੂਰੀ ਕਦਮ ਚੁੱਕਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਬਰਨਾਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਤਬਲੀਗੀ ਜਮਾਤ, ਦਿੱਲੀ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਵਾਲੇ ਜ਼ਿਲ੍ਹੇ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਆਇਸੋਲੇਸ਼ਨ ਵਾਰਡ ਵਿੱਚ ਦਾਖਲ ਕਰ ਕੇ ਜਾਂਚ ਲਈ ਸੈਂਪਲ ਭੇਜ ਦਿੱਤੇ ਹਨ।
ਭਾਈ ਨਿਰਮਲ ਸਿੰਘ ਦੇ ਆਖ਼ਰੀ ਪਲ ! ਜ਼ਿੰਮੇਵਾਰ ਕੌਣ? ਵੇਖੋ ਕਿੱਥੇ-ਕਿੱਥੇ ਕੀਤਾ ਕੀਰਤਨ | Video Viral
ਡਾ. ਗੁਰਿੰਦਰਬੀਰ ਸਿੰਘ ਨੇ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਪਿਛਲੇ 14 ਦਿਨਾਂ ਵਿੱਚ ਤਬਲੀਗੀ ਜਮਾਤ, ਦਿੱਲੀ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਆਇਆ ਹੈ ਤਾਂ ਉਸ ਦੀ ਜਾਣਕਾਰੀ ਸਿਹਤ ਵਿਭਾਗ ਦੇ ਕੰਟਰੋਲ ਰੂਮ ਨੰਬਰ 104 ਅਤੇ ਜ਼ਿਲ੍ਹਾ ਕੰਟਰੋਲ ਰੂਮ ਨੰਬਰ 01679-234777 ’ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਹੁਣ ਤੱਕ ਕੋਰੋਨਾ ਦਾ ਕੋਈ ਵੀ ਪੌਜ਼ੀਟਿਵ ਕੇਸ ਨਹੀਂ ਹੈ ਅਤੇ ਸਿਹਤ ਵਿਭਾਗ ਵੱਲੋਂ ਸਾਰੇ ਜ਼ਿਲੇ ਵਿੱਚ ਸ਼ੱਕੀ ਮਰੀਜ਼ਾਂ ਅਤੇ ਬਾਹਰਲੇ ਦੇਸ਼ ਤੋਂ ਪਰਤਣ ਵਾਲਿਆਂ ਦੀ ਲਗਾਤਾਰ ਪਹਿਚਾਣ ਕੀਤੀ ਜਾ ਰਹੀ ਹੈ।
ਬਿਹਾਰ ਜਾ ਰਹੇ ਪਰਵਾਸੀਆਂ ਨਾਲ ਪੰਜਾਬੀ ਨੇ ਲੱਖਾਂ ਦੀ ਠੱਗੀ ਮਾਰੀ, ਸ਼ਰਮ ਕਰੋ ਕਿਉਂ ਇਨਸਾਨੀਅਤ ਮਰ ਗਈ?
ਉੁਨ੍ਹਾਂ ਕਿਹਾ ਕਿ ਬਚਾਅ ਦੀ ਇਸ ਮੁਹਿੰਮ ਵਿੱਚ ਹਰ ਇਕ ਨਾਗਰਿਕ ਨੂੰ ਆਪਣੇ ਜ਼ਿੰਮੇਵਾਰੀ ਸਮਝਦੇ ਹੋਏ ਘਰਾਂ ਵਿੱਚ ਰਹਿਣਾ ਚਾਹੀਦਾ ਹੈ।
ਉੁਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਲੈਣੀ ਹੈ ਤਾਂ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੈਸ਼ਨਲ ਕਾਲ ਸੈਂਟਰ ਅਧੀਨ 011 2397 8046 ਅਤੇ ਜ਼ਿਲ੍ਹਾ ਕੰਟਰੋਲ ਅਧੀਨ 01679-234777, 98721-95649, 76528-95649, 99153-05649 ਨੰਬਰ ਜਾਰੀ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.