ਫ਼ਰੀਦਕੋਟ ‘ਚ ਹੋਏ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਦਾ ਮਾਸਟਰ ਮਾਂਇਡ ਇੰਦਰਪ੍ਰੀਤ ਸਿੰਘ ਪੈਰੀ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਅੱਤਵਾਦੀ ਗੋਲਡੀ ਬਰਾੜ ਦਾ ਕਾਰਕੁਨ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ
ਗ੍ਰਿਫਤਾਰ ਮੁਲਜ਼ਮ ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ ‘ਚ ਸ਼ਾਮਲ: ਡੀਜੀਪੀ ਗੌਰਵ ਯਾਦਵ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਸਰਗਰਮ ਕਾਰਕੁਨ ਨੂੰ ਸੁੰਦਰ ਨਗਰ, ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਇੰਦਰਪ੍ਰੀਤ ਸਿੰਘ ਉਰਫ ਪੈਰੀ (32) ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਪੈਰੀ 2011 ਵਿੱਚ ਡੀਏਵੀ ਕਾਲਜ, ਚੰਡੀਗੜ੍ਹ ਵਿੱਚ ਆਪਣੇ ਕਾਲਜ ਦੇ ਦਿਨਾਂ ਦੌਰਾਨ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਦੇ ਖਿਲਾਫ ਪੰਜਾਬ ਅਤੇ ਹਰਿਆਣਾ ਵਿੱਚ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਦਰਜਨ ਤੋਂ ਵੱਧ ਮਾਮਲੇ ਦਰਜ ਹਨ।
ਮੁਫ਼ਤ ਬਿਜਲੀ ਦੇਣ ਤੋਂ ਬਾਅਦ ਲੋਕਾਂ ਨੂੰ ਵੱਡਾ ਝਟਕਾ? ਮੁੜ ਹੋਵੇਗੀ ਚੋਣ! ਸਾਵਾਲਾਂ ਦੇ ਘੇਰੇ ’ਚ ਸਰਾਕਰ
ਗ੍ਰਿਫਤਾਰ ਮੁਲਜ਼ਮ ਦੀ ਸ਼ਮੂਲੀਅਤ ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਵੀ ਦੱਸੀ ਜਾ ਰਹੀ ਹੈ, ਜਿਸ ਨੂੰ 10 ਨਵੰਬਰ, 2022 ਨੂੰ ਕੋਟਕਪੂਰਾ ਵਿੱਚ ਉਸਦੀ ਦੁਕਾਨ ਦੇ ਬਾਹਰ ਛੇ ਵਿਅਕਤੀਆਂ ਵੱਲੋਂ ਮਾਰ ਦਿੱਤਾ ਗਿਆ ਸੀ। ਲਾਰੈਂਸ ਬਿਸ਼ਨੋਈ ਦੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਸਮੇਂ ਵੀ ਉਸਦੀ ਅਹਿਮ ਭੂਮਿਕਾ ਰਹੀ ਸੀ। ਉਨ੍ਹਾਂ ਕਿਹਾ ਕਿ ਯੋਜਨਾਬੱਧ ਤਫ਼ਤੀਸ਼ ਅਤੇ ਮਿਲੇ ਸੁਰਾਗਾਂ ਤੋਂ ਬਾਅਦ ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਰੀ ਦੇ ਟਿਕਾਣੇ ਦਾ ਪਤਾ ਲਗਾਇਆ ਅਤੇ ਸਥਾਨਕ ਪੁਲਿਸ ਦੀ ਮਦਦ ਨਾਲ ਉਸਨੂੰ ਸੁੰਦਰ ਨਗਰ ਵਿਖੇ ਇੱਕ ਹੋਟਲ ਤੋਂ ਗ੍ਰਿਫਤਾਰ ਕਰ ਲਿਆ।
Goldy Brar ਦਾ ਖਾਸ ਬੰਦਾ ਕਾਬੂ, Dera Premi ਦਾ ਕੀਤਾ ਸੀ ਕ+ਤ+ਲ | D5 Channel Punjabi
ਪਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਪੈਰੀ ਦੀ ਭੂਮਿਕਾ ਦਾ ਖੁਲਾਸਾ ਕਰਦਿਆਂ ਡੀਜੀਪੀ ਨੇ ਦੱਸਿਆ ਕਿ 7 ਨਵੰਬਰ 2022 ਨੂੰ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਪੈਰੀ ਨੇ ਹਰਸ਼ਵੀਰ ਸਿੰਘ ਬਾਜਵਾ ਨੂੰ 20,000 ਰੁਪਏ ਨਕਦ ਦਿੱਤੇ ਅਤੇ ਇਹ ਰਕਮ ਮਨਪ੍ਰੀਤ ਸਿੰਘ ਉਰਫ਼ ਮਨੀ, ਜੋ ਪਰਦੀਪ ਸਿੰਘ ਕਤਲ ਕਾਂਡ ਦਾ ਮੁਲਜ਼ਮ ਹੈ, ਦੇ ਖਾਤੇ ਵਿੱਚ ਜਮ੍ਹਾ ਕਰਵਾਉਣ ਲਈ ਕਿਹਾ। ਹਰਸ਼ਵੀਰ ਅਤੇ ਮਨੀ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਡੀਜੀਪੀ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਹੈ।
ਟੁੱਟਿਆ Akali Dal-BSP Alliance? Mayawati ਦਾ ਵੱਡਾ ਐਲਾਨ | D5 Channel Punjabi
ਜ਼ਿਕਰਯੋਗ ਹੈ ਕਿ ਮੁਲਜ਼ਮ ਪੈਰੀ ਨੂੰ ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲੀਸ ਨੇ ਮਾਰਚ 2022 ਵਿੱਚ ਆਰਮਜ਼ ਐਕਟ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਗਲਾਕ ਪਿਸਤੌਲ ਅਤੇ ਇੱਕ .30 ਬੋਰ ਦਾ ਪਿਸਤੌਲ ਬਰਾਮਦ ਕੀਤਾ ਸੀ। ਇਸ ਮਾਮਲੇ ‘ਚ ਉਹ ਕਰੀਬ 2 ਮਹੀਨੇ ਬੁੜੈਲ ਜੇਲ੍ਹ ‘ਚ ਰਿਹਾ ਜਿਸ ਤੋਂ ਬਾਅਦ ਉਸ ਦੀ ਜ਼ਮਾਨਤ ਹੋ ਗਈ। ਉਹ 2021 ਵਿੱਚ ਜ਼ਮਾਨਤ ਹੋਣ ਤੱਕ ਜੇਲ੍ਹ ਵਿੱਚ ਰਿਹਾ। ਦੱਸਣਯੋਗ ਹੈ ਕਿ ਮੁਲਜ਼ਮ ਪੈਰੀ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 153, 153-ਏ, 212, 216 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਐਸਐਸਓਸੀ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 7 ਮਿਤੀ 28.10.2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
State Special Operations Cell @PunjabpoliceInd has arrested Inderpreet Singh @ Parry, operative of Gangster Goldy Brar from #HimachalPradesh. (1/2) pic.twitter.com/OIJRMDr3wn
— DGP Punjab Police (@DGPPunjabPolice) January 15, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.